Friday, November 16ਤੁਹਾਡੀ ਆਪਣੀ ਲੋਕਲ ਅਖ਼ਬਾਰ....

ਧੂਮਧਾਮ ਨਾਲ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮਦਿਨ, ਪੰਥ ਪ੍ਰਸਿੱਧ ਰਾਗੀ ਕਰਣਗੇ ਸੰਗਤਾਂ ਨੂੰ ਨਿਹਾਲ 

ਕਰਤਾਰਪੁਰ ਮੇਲ (ਸ਼ਿਵ ਕੁਮਾਰ ਰਾਜੂ) >> ਸ਼ਿਲਪਕਲਾ ਦੇ ਬਾਨੀ ਧੰਨ ਧੰਨ ਬਾਬਾ ਵਿਸ਼ਵਕਰਮਾ ਜੀ ਦਾ ਜਨਮਦਿਨ ਮਿਤੀ 8 ਨਵੰਬਰ, 2018 ਨੂੰ ਕਰਤਾਰਪੁਰ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰੂਦੁਆਰਾ ਬਾਬਾ ਵਿਸ਼ਵਕਰਮਾ ਜੀ, ਵਿਸ਼ਵਕਰਮਾ ਮਾਰਕੀਟ ਕਰਤਾਰਪੁਰ ਵਿਖੇ ਮਨਾਇਆ ਜਾ ਰਿਹਾ ਹੈ।  ਇਸ ਸਬੰਧੀ 6 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਉਪਰੰਤ 8 ਨਵੰਬਰ ਨੂੰ 8 ਵਜੇ ਭੋਗ ਪਾਏ ਜਾਣਗੇ। ਇਸਤੋਂ ਬਾਅਦ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਵੱਲੋਂ ਸੁਖਮਨੀ ਸਾਹਿਬ ਜੀ ਦਾ ਪਾਠ ਹੋਵੇਗਾ।

ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ ਜਿਸ ਵਿਚ ਭਾਈ ਸਾਹਿਬ ਭਾਈ ਹਰਨਾਮ ਸਿੰਘ ਜੀ ਸ੍ਰੀਨਗਰ ਵਾਲੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਪੰਥ ਪ੍ਰਸਿੱਧ ਰਾਗੀਆਂ ਵੱਲੋਂ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਹ ਜਾਣਕਾਰੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪਲਾਹਾ, ਕੌਂਸਲਰ ਸੇਵਾ ਸਿੰਘ, ਹਰਜੀਤ ਸਿੰਘ ਫੁੱਲ, ਲਖਵੀਰ ਸਿੰਘ ਨੇ ਕਰਤਾਰਪੁਰ ਮੇਲ ਨੂੰ ਦਿੱਤੀ।




Welcome to

Kartarpur Mail

error: Content is protected !!