Thursday, June 20ਤੁਹਾਡੀ ਆਪਣੀ ਲੋਕਲ ਅਖ਼ਬਾਰ....

ਪਿੰਡ ਹਸਨਮੁੰਡਾ ‘ਚ ਪਰਮਜੀਤ ਕੌਰ ਦੇ ਹੱਥ ਮਜ਼ਬੂਤ, ਵੱਡੀ ਲੀਡ ਨਾਲ ਜਿੱਤ ਦਾ ਦਾਅਵਾ 

ਕਰਤਾਰਪੁਰ ਮੇਲ (ਸ਼ਿਵ ਕੁਮਾਰ ਰਾਜੂ) >> ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪਿੰਡਾਂ ਅੰਦਰ ਸਿਆਸਤ ਪੂਰੀ ਭਖੀ ਹੋਈ ਹੈ। ਕਰਤਾਰਪੁਰ ਦੇ ਪਿੰਡ ਹਸਨ ਮੁੰਡਾ ‘ਚ ਸਿਆਸੀ ਹਵਾ ਕਾਂਗਰਸ ਪੱਖੀ ਨਜ਼ਰ ਆ ਰਹੀ ਹੈ ਜਿੱਥੇ ਪਿੰਡ ਦੇ ਲੋਕਾਂ ਵੱਲੋਂ ਸਰਪੰਚੀ ਦੀ ਉਮੀਦਵਾਰ ਪਰਮਜੀਤ ਕੌਰ ਨੂੰ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਕਾਂਗਰਸ ਦੇ ਸਮਰਥਨ ‘ਤੇ ਚੋਣ ਲੜ੍ਹ ਰਹੀ ਪਰਮਜੀਤ ਕੌਰ ਵੱਲੋਂ ਡੋਰ-ਟੂ-ਡੋਰ ਪ੍ਰਚਾਰ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਪਿੰਡ ਵਾਲਿਆਂ ਵੱਲੋਂ ਉਨ੍ਹਾਂ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਲੋਕਾਂ ਤੋਂ ਮਿਲਦੇ ਸਾਥ ਦਾ ਹਵਾਲਾ ਦਿੰਦਿਆਂ ਪਰਮਜੀਤ ਕੌਰ ਨੇ ਦਾਅਵਾ ਕੀਤਾ ਕਿ ਉਹ ਵੋਟਾਂ ਦੇ ਵੱਡੇ ਫਰਕ ਨਾਲ ਇਹ ਚੋਣ ਜਿੱਤਣਗੇ। ਇਸ ਮੌਕੇ ਹਰਭਜਨ ਸਿੰਘ, ਦਲਬੀਰ ਸਿੰਘ, ਸੱਤਪਾਲ ਸਿੰਘ, ਸੁੱਚਾ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਤਰਸੇਮ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ ਦੇ ਨਾਲ ਦਲਜੀਤ ਕੌਰ, ਬਲਜੀਤ ਕੌਰ, ਰਮਨਦੀਪ ਕੌਰ, ਚਰਨ ਕੌਰ, ਸੁਖਦੀਪ ਕੌਰ, ਮਹਿੰਦਰ ਕੌਰ ਭਜਨ ਕੌਰ, ਗੁਰਪ੍ਰੀਤ ਕੌਰ, ਸੰਦੀਪ ਕੌਰ, ਕੁਲਵੀਰ ਕੌਰ, ਕੁਲਜੀਤ ਕੌਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ:

Welcome to

Kartarpur Mail

error: Content is protected !!