Thursday, June 20ਤੁਹਾਡੀ ਆਪਣੀ ਲੋਕਲ ਅਖ਼ਬਾਰ....

ਕਿਸਾਨਾਂ ਦਾ ਸਰਕਾਰ ਖ਼ਿਲਾਫ਼ ਰੋਸ ਲਗਾਤਾਰ ਜਾਰੀ, ਕਰਤਾਰਪੁਰ ‘ਚ ਹੋਇਆ ਭਾਰੀ ਇਕੱਠ

ਕਰਤਾਰਪੁਰ ਮੇਲ (ਸ਼ਿਵ  ਕੁਮਾਰ ਰਾਜੂ) >>  ਭਾਰਤੀ ਕਿਸਾਨ ਯੂਨਿਅਨ ਕਾਦੀਆਂ ਵਲੋਂ ਅੱਜ ਆਪਣੀ ਅਹਿਮ ਮੀਟਿੰਗ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਬਲਾਕ ਪ੍ਰਧਾਨ ਬਹਾਦਰ ਸਿੰਘ ਮੱਲੀਆਂ ਅਤੇ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਜਸਵੀਰ ਸਿੰਘ ਲਿਟਾਂ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਕਿਸਾਨ ਵੀਰਾਂ ਵਲੋਂ ਨਵੇਂ ਵਰ੍ਹੇ ਦੀ ਆਮਦ ਮੌਕੇ ਗੁਰੂਘਰ ਸਰਬਤ ਭਲੇ ਦੀ ਅਰਦਾਸ ਉਪਰੰਤ ਸੂਬੇ ਅਤੇ ਦੇਸ਼ ਅੰਦਰਲੇ ਕਿਸਾਨੀ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਹੋਈ।
ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਕਰਤਾਰਪੁਰ ਪ੍ਰਧਾਨ ਬਹਾਦਰ ਸਿੰਘ ਮੱਲੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਕਾਰਜਕਾਰ ਵੀ ਪੂਰਾ ਹੋਣ ਵਾਲਾ ਹੈ, ਪਰ ਕੇਂਦਰ ਸਰਕਾਰ ਨੇ ਹਾਲੇ ਵੀ ਸਵਾਮੀਨਾਥਨ ਰਿਪੋਰਟ ਲਾਗੂ ਨਹੀਂ ਕੀਤੀ ਹੈ। ਇਸ ਮੌਕੇ ਕਿਸਾਨ ਵੀਰਾਂ ਨੇ ਸਰਕਾਰਾਂ ਤੋਂ ਮੰਗ ਕੀਤੀ ਕਿ ਸਰਕਾਰ ਕਣਕ  ਦਾ ਮੁੱਲ 3500 ਰੁਪਏ ਪ੍ਰਤੀ ਕੁਇੰਟਲ , ਮੱਕੀ 2000 ਰੁਪਏ ਪ੍ਰਤੀ ਕੁਇੰਟਲ ਅਤੇ ਗੰਨੇ ਦਾ ਭਾਅ 400 ਰੁਪਏ ਪ੍ਰਤੀ ਕੁਇੰਟਲ ਤੈਅ ਕਰੇ।
ਸਰਕਾਰ ਖਿਲਾਫ ਰੋਸ ਜਤਾਉਂਦੇ ਹੋਏ ਇਹ ਵੀ  ਕਿਹਾ ਕਿ ਦੋ ਸਾਲ ਬੀਤ ਜਾਣ ਮਗਰੋਂ ਆਲੂ ਦੀ ਫਸਲ ਸੂਬਾ ਸਰਕਾਰ ਦੀ ਕਿਸਾਨ ਮਾਰੂ ਨੀਤਿਆਂ ਕਾਰਨ ਰੁਲ ਰਹੀ ਹੈ ਅਤੇ ਅਜੇ ਵੀ  ਕਿਸਾਨ ਕਰਜ਼ੇ ਹੇਠ ਦੱਬਿਆ ਪਿਆ ਹੈ। ਇਸ ਮੌਕੇ ਸਰਬਜੀਤ ਸਿੰਘ ਜਨਰਲ ਸਕੱਤਰ, ਚਰਨਜੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੂਰਤ ਸਿੰਘ, ਦਲਜੀਤ ਸਿੰਘ, ਲਸ਼ਕਰ ਸਿੰਘ, ਮੋਹਨ ਲਾਲ, ਬਲਦੇਵ ਸਿੰਘ, ਰਣਜੀਤ ਸਿੰਘ, ਜਿੰਦਰ ਸਿੰਘ, ਜੀਤ ਸਿੰਘ, ਅਵਤਾਰ ਸਿੰਘ , ਮੋਹਨ ਸਿੰਘ, ਬਲਵੀਰ ਸਿੰਘ, ਮਨਜੀਤ ਸਿੰਘ , ਚੈਂਚਲ ਸਿੰਘ, ਪਿਆਰਾ ਸਿੰਘ ਤੋਂ ਇਲਾਵਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ:

Welcome to

Kartarpur Mail

error: Content is protected !!