Thursday, June 20ਤੁਹਾਡੀ ਆਪਣੀ ਲੋਕਲ ਅਖ਼ਬਾਰ....

ਕਰਤਾਰਪੁਰ ਦੇ ਵਿੱਦਿਅਕ ਅਦਾਰਿਆਂ ‘ਚ ਲੋਹੜੀ ਦੀ ਧੁੰਮ

ਕਰਤਾਰਪੁਰ ਮੇਲ (ਸ਼ਿਵ ਕੁਮਾਰ ਰਾਜੂ) >> ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਮੂੰਗਫਲੀ ਤੇ ਰਿਊੜੀਆਂ ਵੰਡੀਆਂ ਗਈਆਂ।ਇਸ ਮੌਕੇ ‘ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਗੀਤ, ਲੋਕ ਗੀਤ ਅਤੇ ਗਿੱਧਾ ਆਦਿ ਦੀ ਪੇਸ਼ਕਾਰੀ ਕੀਤੀ ਗਈ।ਕਾਲਜ ਦੀ ਵਿਦਿਆਰਥਣ ਮਨਮੋਹਿਤ ਕੌਰ ਨੇ ਲੋਹੜੀ ਦੇ ਮਹੱਤਵ ਅਤੇ ਇਸਦੇ ਵਰਤਮਾਨ ਵਿਚ ਬਦਲਦੇ ਸਰੂਪ ‘ਤੇ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਹਰਮਨਦੀਪ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਮਹੱਤਵ ਬਾਰੇ ਜਾਣੂ ਕਰਵਾਉਂਦਿਆਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੀ ਵਧਾਈ ਦਿੱਤੀ।
ਇਸ ਮੌਕੇ ਡਾ. ਅਮਨਦੀਪ ਹੀਰਾ, ਪ੍ਰੋ. ਸੁਚੇਤਾ ਰਾਣੀ, ਪ੍ਰੋ. ਕਮਲੇਸ਼ ਰਾਣੀ, ਡਾ. ਕਮਲਜੀਤ ਸਿੰਘ, ਪ੍ਰੋ. ਸੁਰਭੀ ਪੰਡਿਤ, ਪ੍ਰੋ. ਰਾਜਬੀਰ ਸਿੰਘ, ਪ੍ਰੋ. ਜਸਪ੍ਰੀਤ ਸਿੰਘ, ਪ੍ਰੋ. ਗੁਰਸਿਮਰਨ ਪਾਲ, ਪ੍ਰੋ. ਸੁਖਵੀਰ ਰੂਬੀ, ਪ੍ਰੋ. ਮੀਨਾਕਸ਼ੀ ਸ਼ਰਮਾ, ਪ੍ਰੋ. ਰੂਚੀ, ਪ੍ਰੋ. ਸੋਨੀਆ, ਪ੍ਰੋ. ਸਤੁਤੀ, ਪ੍ਰੋ. ਨਿਸ਼ਾ ਰਾਣੀ, ਪ੍ਰੋ. ਲਵਦੀਪ ਸਿੰਘ, ਪ੍ਰੋ. ਅਮਨਦੀਪ ਸਿੰਘ ਮੱਕੜ, ਪ੍ਰੋ. ਕਰਨਵੀਰ ਕੌਰ, ਪ੍ਰੋ. ਜਗਦੀਪ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਵਰਿੰਦਰ ਕੌਰ, ਪ੍ਰੋ. ਨਿਧੀ ਸ਼ਰਮਾ, ਪ੍ਰੋ. ਅਮਨ, ਪ੍ਰੋ. ਪਲਵਿਕਾ ਆਦਿ ਹਾਜ਼ਰ ਸਨ।

ਜਨਤਾ ਕਾਲਜ ਕਰਤਾਰਪੁਰ ‘ਚ ਮਨਾਈ ਲੋਹੜੀ ਦੀ ਤਸਵੀਰ। (ਕਰਤਾਰਪੁਰ ਮੇਲ)

ਇਸੇ ਤਰ੍ਹਾਂ ਮਾਸਟਰ ਗੁਰਬੰਤਾ ਸਿੰਘ ਜਨਤਾ ਕਾਲਜ ਕਰਤਾਰਪੁਰ ‘ਚ ਵੀ ਲੋਹੜੀ ਦਾ ਤਿਉਹਾਰ ਪ੍ਰਿੰਸੀਪਲ ਡਾ. ਪ੍ਰੇਟੀ ਸੋਢੀ ਦੀ ਅਗੁਵਾਈ ਹੇਠ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਉਨ੍ਹਾਂ ਲੋਹੜੀ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਪੁੱਤਰਾਂ ਦੇ ਨਾਲ ਨਾਲ ਧੀਆਂ ਦੀ ਲੋਹੜੀ ਵੀ ਮਨਾਉਣੀ ਚਾਹੀਦੀ ਹੈ ਕਿਉਂਕਿ ਧੀਆਂ ਸਾਡਾ ਮਾਣ ਹਨ। ਉਹ ਕਿਸੇ ਪੱਖੋਂ ਵੀ ਪੁੱਤਰਾਂ ਨਾਲੋਂ ਘੱਟ ਨਹੀਂ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸੋਹਣ ਲਾਲ, ਹਰੀਪਾਲ, ਡਾ. ਅਨੀਤਾ ਸ਼ਰਮਾ, ਡਾ. ਆਸ਼ਾ ਸ਼ਰਮਾ, ਡਾ. ਯੋਗੇਸ਼, ਪ੍ਰੋ। ਦੀਪਤੀ ਕੰਬੋਜ, ਪ੍ਰੋ। ਪਰਮਜੀਤ, ਜਤਿਨ ਉੱਪਲ  ਸਮੇਤ ਸਮੂਹ ਟੀਚਿੰਗ ਸਟਾਫ, ਨਾਨ ਟੀਚਿੰਗ ਸਟਾਫ ਅਤੇ ਵਿੱਦਿਆਰਥੀ  ਹਾਜ਼ਰ ਸਨ। 

Welcome to

Kartarpur Mail

error: Content is protected !!