Thursday, June 20ਤੁਹਾਡੀ ਆਪਣੀ ਲੋਕਲ ਅਖ਼ਬਾਰ....

ਮਾਸਟਰ ਵਿਜੈ ਸ਼ਰਮਾ ਜੀ ਦਾ ਅੰਤਿਮ ਸੰਸਕਾਰ ਭਲਕੇ, ਧਾਰਮਕ ਖੇਤਰ ‘ਚ ਸੋਗ ਦੀ ਲਹਿਰ 

ਕਰਤਾਰਪੁਰ ਮੇਲ (ਸ਼ਿਵ ਕੁਮਾਰ ਰਾਜੂ) >> ਕਰਤਾਰਪੁਰ ‘ਚ ਧਾਰਮਿਕ ਅਤੇ ਸਮਾਜਿਕ ਖੇਤਰ ‘ਚ ਭੀਸ਼ਮ ਪਿਤਾਮਾਹ ਵਜੋਂ ਜਾਣੇ ਜਾਂਦੇ ਆਦਰਯੋਗ ਮਾਸਟਰ ਵਿਜੈ ਸ਼ਰਮਾ ਜੀ ਦਾ ਬੀਤੀ ਸ਼ਾਮ ਅਚਾਨਕ ਦੇਹਾਂਤ ਹੋ ਗਿਆ। ਮਾਸਟਰ ਜੀ ਦੇ ਸੁਰਗਵਾਸ ਦੀ ਖਬਰ ਨਾਲ ਸਮੁੱਚੇ ਇਲਾਕੇ ‘ਚ ਸੋਗ ਦੀ ਲਹਿਰ ਹੈ।
ਮਾਸਟਰ ਜੀ ਦੇ ਪਰਿਵਾਰ ਦੀ ਮੰਨੀਏ ਤਾਂ ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ 27 December, 2018 ਨੂੰ ਗਊਸ਼ਾਲਾ ਰੋਡ ਸਥਿਤ ਸ਼ਿਵਪੁਰੀ ‘ਚ ਕੀਤਾ ਜਾਵੇਗਾ।
ਮਾਸਟਰ ਜੀ ਦੇ ਦੇਹਾਂਤ ਤੋਂ ਬਾਅਦ ਵੱਡੀ ਗਿਣਤੀ ‘ਚ ਲੋਕ ਉਨ੍ਹਾਂ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ। ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਮੰਨੀਏ ਤਾਂ ਕਰਤਾਰਪੁਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਾਸਟਰ ਜੀ ਕਰਤਾਰਪੁਰ ਅੰਦਰ ਵੱਖ ਵੱਖ ਧਾਰਮਿਕ ਸੰਸਥਾਵਾਂ ਨਾਲ ਜੁੜੇ ਹੋਏ ਸਨ ਅਤੇ ਪਿਛਲੇ ਲੰਮੇ ਸਮੇਂ ਤੋਂ ਧਰਮ ਕਰਮ ਦਿਆਂ ਕੰਮਾਂ ਵਿਚ ਮੋਹਰੀ ਭੂਮਿਕਾ ਨਿਭਾਉਂਦੇ ਰਹੇ ਹਨ ਅਤੇ ਲੋਕਾਂ ਨੂੰ ਨਾਲ ਲੈ ਕੇ ਤੁਰਦੇ ਰਹੇ ਹਨ।
ਅਦਾਰਾ ਕਰਤਾਰਪੁਰ ਮੇਲ ਅਰਦਾਸ ਕਰਦਾ ਹੈ ਕਿ ਪਰਮਾਤਮਾ ਮਾਸਟਰ ਜੀ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।

ਇਹ ਵੀ ਪੜ੍ਹੋ:

Welcome to

Kartarpur Mail

error: Content is protected !!