Monday, October 22ਤੁਹਾਡੀ ਆਪਣੀ ਲੋਕਲ ਅਖ਼ਬਾਰ....

ਮਾਤਾ ਗੁਜਰੀ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਕਰਤਾਰਪੁਰ ਮੇਲ (ਸ਼ਿਵ ਕੁਮਾਰ ਰਾਜੂ) >> ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਦੇ ਬੀ.ਕਾਮ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ|

ਕਾਲਜ ਦੀ ਵਿਦਿਆਰਥਣ ਕੋਮਲ ਨੇ 77% ਨੰਬਰ ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ, ਅਨੀਸ਼ੂ ਨੇ 75% ਨੰਬਰ ਲੈ ਕੇ ਦੂਜਾ ਅਤੇ ਹਰਮਨਪ੍ਰੀਤ ਕੌਰ ਨੇ 74% ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ|

ਕਾਲਜ ਦੇ ਪ੍ਰਿੰਸਿਪਲ ਹਰਮਨਦੀਪ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ| ਇਸ ਮੌਕੇ ਕਾਮਰਸ ਵਿਭਾਗ ਮੁੱਖੀ ਪ੍ਰੋ. ਸੁਚੇਤਾ ਰਾਣੀ, ਪ੍ਰੋ. ਗਗਨਦੀਪ ਕੌਰ, ਡਾ. ਸੁਖਵੀਰ ਕੌਰ, ਪ੍ਰੋ. ਸੋਨੀਆ, ਪ੍ਰੋ. ਨਿਸ਼ਾ ਰਾਣੀ ਅਤੇ ਪ੍ਰੋ. ਲਵਦੀਪ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਅੱਗੇ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ|





Advt.
  ਇਹ ਵੀ ਪੜ੍ਹੋ:

 

Welcome to

Kartarpur Mail

error: Content is protected !!