Friday, November 16ਤੁਹਾਡੀ ਆਪਣੀ ਲੋਕਲ ਅਖ਼ਬਾਰ....

ਮਾਤਾ ਗੁਜਰੀ ਖ਼ਾਲਸਾ ਕਾਲਜ ਵਿਖੇ ਮਨਾਇਆ ਗਿਆ ‘ਰਾਸ਼ਟਰੀ ਏਕਤਾ ਦਿਵਸ’

ਕਰਤਾਰਪੁਰ ਮੇਲ (ਸ਼ਿਵ ਕੁਮਾਰ ਰਾਜੂ) >> ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ‘ਰਾਸ਼ਟਰੀ ਏਕਤਾ ਦਿਵਸ’ ਦੇ ਤੌਰ ਐਨ.ਐਸ.ਐਸ. ਵਿਭਾਗ ਦੇ ਪ੍ਰੋਗ੍ਰਾਮ ਅਫ਼ਸਰ ਪ੍ਰੋ. ਗਗਨਦੀਪ ਕੌਰ ਅਤੇ ਪ੍ਰੋ. ਰੁਚੀ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ| ਜਿਸ ਅਧੀਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ ਬਣਾਈ ਰੱਖਣ ਲਈ ਸਹੁੰ ਚੁਕਾਈ ਗਈ| ਇਸ ਮੌਕੇ ਵਿਦਿਆਰਥੀਆਂ ਨੇ ਰਾਸ਼ਟਰੀ ਏਕਤਾ ਤੇ ਆਪਣੇ ਵਿਚਾਰ ਪੇਸ਼ ਕੀਤੇ|

ਕਾਲਜ ਦੇ ਪ੍ਰਿੰਸੀਪਲ ਹਰਮਨਦੀਪ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜੀਵਨ ਬਾਰੇ ਦੱਸਦਿਆਂ ਕਿਹਾ ਕਿ ਸਾਨੂੰ ਸਭ ਨੂੰ ਜਾਤ-ਪਾਤ ਅਤੇ ਖੇਤਰੀ ਭਾਵਨਾ ਤੋਂ ਉੱਪਰ ਉਠ ਕੇ ਦੇਸ਼ ਦੀ ਸੇਵਾ ਕਰਦਿਆਂ ਇਸ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣਾ ਚਾਹੀਦਾ ਹੈ| ਇਸ ਮੌਕੇ ਪ੍ਰੋ. ਗਗਨਦੀਪ ਕੌਰ ਨੇ ਸਭ ਦਾ ਧੰਨਵਾਦ ਕੀਤਾ|

ਇਸ ਮੌਕੇ ਪ੍ਰੋ. ਸੁਚੇਤਾ ਰਾਣੀ, ਪ੍ਰੋ. ਕਮਲੇਸ਼ ਰਾਣੀ,  ਪ੍ਰੋ. ਸੁਖਵੀਰ ਰੂਬੀ, ਪ੍ਰੋ. ਸੁਰਭੀ ਪੰਡਿਤ, ਪ੍ਰੋ. ਸੋਨੀਆ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਰੁਚੀ, ਪ੍ਰੋ. ਰਾਜਬੀਰ ਸਿੰਘ, ਪ੍ਰੋ. ਅਮਨਦੀਪ ਸਿੰਘ, ਪ੍ਰੋ. ਗੁਰਸਿਮਰਨ ਪਾਲ, ਪ੍ਰੋ. ਵਰਿੰਦਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਨਿਸ਼ਾ ਰਾਣੀ ਆਦਿ ਹਾਜ਼ਰ ਸਨ|

 



Welcome to

Kartarpur Mail

error: Content is protected !!