Monday, October 22ਤੁਹਾਡੀ ਆਪਣੀ ਲੋਕਲ ਅਖ਼ਬਾਰ....

ਮਾਤਾ ਗੁਜਰੀ ਖ਼ਾਲਸਾ ਕਾਲਜ ਦੇ ਸ਼ਾਨਦਾਰ ਨਤੀਜੇ

ਕਰਤਾਰਪੁਰ ਮੇਲ (ਸ਼ਿਵ ਕੁਮਾਰ ਰਾਜੂ) >> ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਦੀਆਂ ਵਿਦਿਆਰਥਣਾਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਐੱਸ.ਸੀ. ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ| ਕਾਲਜ ਦੀ ਵਿਦਿਆਰਥਣ ਪਰਦੀਪ ਕੌਰ ਨੇ ਬੀ.ਐਸ.ਸੀ.(ਕੰਪਿਊਟਰ ਸਾਇੰਸ) ਸਮੈਸਟਰ ਪੰਜਵਾਂ ਵਿਚੋਂ 78.5% ਅੰਕ ਪ੍ਰਾਪਤ ਕੀਤੇ|

ਇਸ ਦੇ ਨਾਲ ਹੀ ਕਾਲਜ ਦੀਆਂ ਬੀ.ਐਸ.ਸੀ.(ਨਾਨ-ਮੈਡੀਕਲ) ਸਮੈਸਟਰ ਦੂਸਰਾ ਦੀਆਂ ਵਿਦਿਆਰਥਣਾਂ ਦੀਪਿਕਾ ਪਾਲ ਨੇ 69%, ਕਿਰਨਪ੍ਰੀਤ ਕੌਰ ਨੇ 67% ਅਤੇ ਰਮਨਦੀਪ ਕੌਰ ਨੇ 63.25% ਅੰਕ ਹਾਸਿਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ|

ਕਾਲਜ ਦੇ ਪ੍ਰਿੰਸੀਪਲ ਹਰਮਨਦੀਪ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਹੋਰ ਮਿਹਨਤ ਅਤੇ ਸਿਰੜ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ| ਇਸ ਮੌਕੇ ਡਾ. ਅਮਨਦੀਪ ਹੀਰਾ, ਪ੍ਰੋ. ਸੁਰਭੀ ਪੰਡਿਤ, ਪ੍ਰੋ. ਗੁਰਸਿਮਰਨ ਪਾਲ ਅਤੇ ਪ੍ਰੋ. ਸਤੁਤੀ ਆਦਿ ਹਾਜ਼ਰ ਸਨ|

 

 





Advt.
  ਇਹ ਵੀ ਪੜ੍ਹੋ:

 

Welcome to

Kartarpur Mail

error: Content is protected !!