Thursday, July 23ਤੁਹਾਡੀ ਆਪਣੀ ਲੋਕਲ ਅਖ਼ਬਾਰ....

MGKC ਕਰਤਾਰਪੁਰ ਜ਼ੋਨਲ ਯੂਥ ਫੈਸਟੀਵਲ ਵਿਚ ਓਵਰਆਲ ਚੈਂਪੀਅਨ

Kartarpur Mail (Shiv Kumar Raju) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਡੀ.ਏ.ਵੀ. ਕਾਲਜ ਜਲੰਧਰ ਵਿਖੇ ਕਰਵਾਏ ਗਏ ‘C’ ਜ਼ੋਨ ਦੇ ਜ਼ੋਨਲ ਯੁਵਕ ਮੇਲੇ ਵਿਚ ਮਿਊਜ਼ਿਕ, ਫਾਇਨ ਆਰਟਸ, ਥੀਏਟਰ, ਲਿਟਰੇਰੀ ਅਤੇ ਲੁੱਡੀ ਆਦਿ ਵੱਖ-ਵੱਖ ਪੰਚੀ ਆਈਟਮਾਂ ਵਿਚ ਹਿੱਸਾ ਲਿਆ ਗਿਆ|

          ਕਾਲਜ ਨੇ ਇਹਨਾਂ ਆਈਟਮਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੰਸਟਾਲੇਸ਼ਨ, ਵਾਰ, ਗਰੁੱਪ ਸੌਂਗ, ਕਲਾਸੀਕਲ ਇੰਸਟਰੂਮੈਂਟਲ, ਗਜ਼ਲ, ਲੋਕ ਗੀਤ ਤੇ ਸਕਿੱਟ ਵਿਚੋਂ ਦੂਜੇ ਤੇ ਤੀਜੇ ਸਥਾਨ ਹਾਸਲ  ਕਰਕੇ ‘ਬੀ ਡਵੀਜ਼ਨ’ ਵਿਚ ਓਵਰਆਲ ਚੈਂਪੀਅਨ ਹੋਣ ਦਾ ਮਾਣ ਪ੍ਰਾਪਤ ਕੀਤਾ| ਕਾਲਜ ਦੇ ਪ੍ਰਿੰਸੀਪਲ ਹਰਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਲਗਾਤਾਰ ਕੀਤੀ ਗਈ ਸਖ਼ਤ ਮਿਹਨਤ ਸਦਕਾ ਹੀ ਇਹ ਮੁਕਾਮ ਹਾਸਿਲ ਹੋਇਆ ਹੈ| ਉਹਨਾਂ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਕਿ ਕਾਲਜ ਨੇ ਲਗਾਤਾਰ ਚੌਥੀ ਵਾਰ ‘B’ ਡਵੀਜ਼ਨ ਵਿਚ  ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ| ਉਹਨਾਂ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ| ਇਸ ਮੌਕੇ ਵਾਈਸ ਪ੍ਰਿੰਸੀਪਲ ਤੇ ਡੀਨ ਕਲਚਰਲ ਗਤੀਵਿਧੀਆਂ ਡਾ. ਅਮਨਦੀਪ ਹੀਰਾ ਨੇ ਵੀ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਪੂਰਨ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਕੀਤਾ ਤੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ|

error: Content is protected !!