Tuesday, December 11ਤੁਹਾਡੀ ਆਪਣੀ ਲੋਕਲ ਅਖ਼ਬਾਰ....

ਜ਼ੋਨਲ ਯੂਥ ਫੈਸਟੀਵਲ ਵਿਚ ਮਾਤਾ ਗੁਜਰੀ ਖ਼ਾਲਸਾ ਕਾਲਜ ਰਿਹਾ ਲੋਕ ਗੀਤ ਵਿਚ ਅਵੱਲ

ਕਰਤਾਰਪੁਰ ਮੇਲ (ਸ਼ਿਵ ਕੁਮਾਰ ਰਾਜੂ) >>  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਕਰਵਾਏ ਗਏ ‘C’ ਜ਼ੋਨ ਦੇ ਜ਼ੋਨਲ ਯੁਵਕ ਮੇਲੇ ਵਿਚ ਲੋਕ ਗੀਤ ਦੇ ਮੁਕਾਬਲੇ ਵਿਚ ਕਾਲਜ ਦੇ ਬੀ.ਏ. ਸਮੈਸਟਰ ਪੰਜਵਾਂ ਦੇ ਵਿਦਿਆਰਥੀ ਅਵਿਨਾਸ਼ ਕੁਮਾਰ ਨੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ|

          ਇਸ ਦੇ ਨਾਲ ਹੀ ਕਾਲਜ ਨੇ ਗਰੁੱਪ ਸ਼ਬਦ, ਕਵੀਸ਼ਰੀ, ਗਰੁੱਪ ਸੌਂਗ ਇੰਡੀਅਨ ਵਿਚ ਦੂਸਰਾ ਅਤੇ ਵਾਰ, ਕਾਰਟੂਨਿੰਗ, ਰੰਗੋਲੀ, ਪਹਿਰਾਵਾ ਪ੍ਰਦਰਸ਼ਨੀ ਅਤੇ ਸਕਿੱਟ ਵਿਚ ਤੀਸਰਾ ਸਥਾਨ ਹਾਸਿਲ ਕੀਤਾ|

          ਕਾਲਜ ਦੇ ਪ੍ਰਿੰਸੀਪਲ ਹਰਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਆਈਟਮਾਂ ਵਿਚ ਕਾਲਜ ਦਾ ਇੰਨਾਂ ਸ਼ਾਨਦਾਰ ਪ੍ਰਦਰਸ਼ਨ ਇਕ ਮਾਣਯੋਗ ਪ੍ਰਾਪਤੀ ਹੈ| ਉਨ੍ਹਾਂ ਆਸ ਪ੍ਰਗਟ ਕੀਤੀ ਕਿ ਵਿਦਿਆਰਥੀ ਆਉਣ ਵਾਲੇ ਦਿਨਾਂ ਵਿਚ ਹੋਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਉੱਚਾ ਚੁਕਣਗੇ| ਵਰਣਨਯੋਗ ਹੈ ਕਿ ਇਸ ਦਾ ਸਾਰਾ ਸਿਹਰਾ ਡੀਨ ਕਾਲਜ ਗਤੀਵਿਧਿਆਂ ਡਾ. ਅਮਨਦੀਪ ਹੀਰਾ ਨੂੰ ਜਾਂਦਾ ਹੈ|




Welcome to

Kartarpur Mail

error: Content is protected !!