Thursday, June 20ਤੁਹਾਡੀ ਆਪਣੀ ਲੋਕਲ ਅਖ਼ਬਾਰ....

ਮਾਤਾ ਗੁਜਰੀ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਕਰਤਾਰਪੁਰ ਮੇਲ (ਸ਼ਿਵ ਕੁਮਾਰ ਰਾਜੂ) >> ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਦੀਆਂ ਵਿਦਿਆਰਥਣਾਂ ਪੂਜਾ ਬੀ.ਏ. ਭਾਗ ਦੂਜਾ ਤੇ ਕਿਰਨਦੀਪ ਕੌਰ ਬੀ.ਸੀ.ਏ. ਭਾਗ ਦੂਜਾ ਨੇ ਕਾਲਜ ਦੇ ਐਨ. ਐਸ.ਐਸ ਵਿਭਾਗ ਵੱਲੋਂ ਰਾਸ਼ਟਰੀ ਏਕੀਕਰਨ ਕੈਂਪ ਵਿਚ ਹਿੱਸਾ ਲਿਆ। ਇਹ ਕੈਂਪ ਭਾਰਤ ਸਰਕਾਰ ਵੱਲੋਂ ਜਾਮੀਆਂ ਮਿਲੀਆਂ ਇਸਲਾਮੀਆਂ ਯੂਨੀਵਰਸਿਟੀ, ਦਿੱਲੀ ਵਿਖੇ ਲਗਾਇਆ ਗਿਆ। ਇਸ ਕੈਂਪ ਵਿਚ ਪੂਰੇ ਦੇਸ਼ ਦੇ 11 ਰਾਜਾਂ ਦੇ 210 ਵਲੰਟੀਅਰਾਂ ਨੇ ਹਿੱਸਾ ਲਿਆ। ਕਾਲਜ ਦੇ ਪ੍ਰਿੰਸੀਪਲ ਹਰਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੀਆਂ ਇਹਨਾਂ ਦੋ ਵਿਦਿਆਰਥਣਾਂ ਨੇ ਪੂਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀ ਨੁਮਾਇੰਦਗੀ ਕਰਦੇ ਹੋਏ ਇਸ ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸੱਤ ਦਿਨਾਂ ਕੈਂਪ ਵਿਚ ਭਾਰਤੀ ਸੰਸਕ੍ਰਿਤੀ ਅਤੇ ਰੁਮਾਂਚ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਕਾਲਜ ਪਹੁੰਚਣ ‘ਤੇ ਵਿਦਿਆਰਥਣਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਇਨ੍ਹਾਂ ਦੀ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਗਈ।  

Welcome to

Kartarpur Mail

error: Content is protected !!