Tuesday, December 11ਤੁਹਾਡੀ ਆਪਣੀ ਲੋਕਲ ਅਖ਼ਬਾਰ....

ਮਾਤਾ ਗੁਜਰੀ ਖ਼ਾਲਸਾ ਕਾਲਜ ਜ਼ੋਨਲ ਯੂਥ ਫੈਸਟੀਵਲ ਵਿਚ ਓਵਰਆਲ ਚੈਂਪੀਅਨ

ਕਰਤਾਰਪੁਰ ਮੇਲ (ਸ਼ਿਵ ਕੁਮਾਰ ਰਾਜੂ) >> ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਕਰਵਾਏ ਗਏ ‘C’ ਜ਼ੋਨ ਦੇ ਜ਼ੋਨਲ ਯੁਵਕ ਮੇਲੇ ਵਿਚ ਮਿਊਜ਼ਿਕ, ਫਾਇਨ ਆਰਟਸ, ਥੀਏਟਰ, ਲਿਟਰੇਰੀ, ਭੰਗੜਾ ਅਤੇ ਲੁੱਡੀ ਆਦਿ ਵੱਖ-ਵੱਖ ਆਈਟਮਾਂ ਵਿਚ ਹਿੱਸਾ ਲਿਆ ਗਿਆ|

ਕਾਲਜ ਨੇ ਇਹਨਾਂ ਆਈਟਮਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੋਕ ਗੀਤ ਪਹਿਲਾ, ਗਰੁੱਪ ਸ਼ਬਦ, ਕਵੀਸ਼ਰੀ, ਗਰੁੱਪ ਸੌਂਗ ਇੰਡੀਅਨ ਵਿਚ ਦੂਸਰਾ ਅਤੇ ਵਾਰ, ਕਾਰਟੂਨਿੰਗ, ਰੰਗੋਲੀ, ਪਹਿਰਾਵਾ ਪ੍ਰਦਰਸ਼ਨੀ ਅਤੇ ਸਕਿੱਟ ਵਿਚ ਤੀਸਰਾ ਸਥਾਨ ਹਾਸਲ ਕੀਤਾ| ਇਹ ਪੁਜੀਸ਼ਨਾਂ ਹਾਸਲ ਕਰਕੇ ਕਾਲਜ ਨੇ ‘ਬੀ ਡਵੀਜ਼ਨ’ ਵਿਚ ਓਵਰਆਲ ਚੈਂਪੀਅਨ ਹੋਣ ਦਾ ਮਾਣ ਪ੍ਰਾਪਤ ਕੀਤਾ| ਕਾਲਜ ਦੇ ਪ੍ਰਿੰਸੀਪਲ ਹਰਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਲਗਾਤਾਰ ਕੀਤੀ ਗਈ ਸਖ਼ਤ ਮਿਹਨਤ ਸਦਕਾ ਹੀ ਇਹ ਮੁਕਾਮ ਹਾਸਿਲ ਹੋਇਆ ਹੈ| ਉਹਨਾਂ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ| ਇਸ ਮੌਕੇ ਡਾ. ਅਮਨਦੀਪ ਹੀਰਾ ਡੀਨ ਕਲਚਰਲ ਨੇ ਵੀ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਪੂਰਨ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਕੀਤਾ|


Welcome to

Kartarpur Mail

error: Content is protected !!