Monday, May 27ਤੁਹਾਡੀ ਆਪਣੀ ਲੋਕਲ ਅਖ਼ਬਾਰ....

ਜਨਤਾ ਕਾਲਜ ਕਰਤਾਰਪੁਰ ਦੇ ਪੋਸਟ-ਗ੍ਰੈਜੂਏਟ ਨਤੀਜੇ ਰਹੇ ਸ਼ਾਨਦਾਰ 

ਕਰਤਾਰਪੁਰ ਮੇਲ (ਸ਼ਿਵ ਕੁਮਾਰ ਰਾਜੂ) >> ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ, ਕਰਤਾਰਪੁਰ ਦੇ ਵਿਦਿਆਰਥੀਆਂ (ਪੋਸਟ-ਗ੍ਰੈਜੂਏਟ) ਦੇ ਨਤੀਜੇ ਸ਼ਾਨਦਾਰ ਰਹੇ। ਪ੍ਰਿੰਸੀਪਲ ਡਾ. ਪ੍ਰੈਟੀ ਸੋਢੀ ਨੇ ਦੱਸਿਆ ਕਿ ਐਮ.ਏ. ਪੰਜਾਬੀ, ਚੌਥੇ ਸਮੈਸਟਰ ਦੀ ਵਿਦਿਆਰਥਣ ਬਲਜੀਤ ਕੌਰ ਨੇ 71% ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ.

ਨਤੀਸ਼ਾ ਐਮ.ਏ. ਪੰਜਾਬੀ ਚੌਥਾ ਸਮੈਸਟਰ ਨੇ 68% ਅੰਕ ਪ੍ਰਾਪਤ ਕੀਤੇ। ਇਸੇ ਪ੍ਰਕਾਰ ਐਮ.ਏ. ਪੰਜਾਬੀ ਦੂਜੇ ਸਮੈਸਟਰ ਦੀ ਵਿਦਿਆਰਥਣ ਹਰਜੀਤ ਕੌਰ ਨੇ 64% ਅੰਕ ਪ੍ਰਾਪਤ ਕੀਤੇ।

ਇਸੇ ਪ੍ਰਕਾਰ ਹਿੰਦੀ ਵਿਭਾਗ ਵਿੱਚ ਐਮ.ਏ. ਹਿੰਦੀ, ਦੂਜੇ ਸਮੈਸਟਰ ਦੀ ਵਿਦਿਆਰਥਣ ਕਵਿਤਾ ਨੇ 73% ਅੰਕ ਪ੍ਰਾਪਤ ਕੀਤੇ। ਐਮ.ਏ. ਹਿੰਦੀ  ਚੌਥੇ ਸਮੈਸਟਰ ਦੀ ਵਿਦਿਆਰਥਣ ਪੀ੍ਰਆ ਨੇ 71% ਤੇ ਡਿੰਪਲ ਨੇ 67% ਅੰਕ ਪ੍ਰਾਪਤ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ। ਕਾਲਜ ਦੇ ਪ੍ਰਧਾਨ ਐਮ.ਐਲ.ਏ. ਚੌਧਰੀ ਸੁਰਿੰਦਰ ਸਿੰਘ, ਪ੍ਰਿੰਸੀਪਲ ਤੇ ਸਮੂਹ ਸਟਾਫ਼ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਹੋਰ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।
Advt.
  ਇਹ ਵੀ ਪੜ੍ਹੋ:

 

Welcome to

Kartarpur Mail

error: Content is protected !!