Friday, April 19ਤੁਹਾਡੀ ਆਪਣੀ ਲੋਕਲ ਅਖ਼ਬਾਰ....

ਕਰਤਾਰਪੁਰ ਪੁੱਜੇ ਸਿੱਖਿਆ ਮੰਤਰੀ, ਪੜ੍ਹੋ ਕੀ ਕੀਤੇ ਐਲਾਨ 

ਕਰਤਾਰਪੁਰ ਮੇਲ (ਸ਼ਿਵ ਕੁਮਾਰ ਰਾਜੂ) >> ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ.ਸੋਨੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਹੋਰ ਵੀ ਸੁਚੱਜੇ ਢੰਗ ਨਾਲ  ਚਲਾਉਣ ਦੇ ਮੰਤਵ ਨਾਲ ਸਿੱਖਿਆ ਵਿਭਾਗ ਨੇ ਰਾਜ ਦੇ 4700 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਵਧੀਆਂ ਬਣਾਇਆ ਜਾ ਸਕੇ ਅਤੇ ਬੱਚਿਆਂ ਨੂੰ ਵਧੀਆਂ ਸਿੱਖਿਆ ਦਿੱਤੀ ਜਾ ਸਕੇ।

ਅੱਜ ਇਥੇ ਐਮ.ਜੀ.ਐਸ.ਐਮ ਜਨਤਾ ਕਾਲਜ ਵਿਖੇ ਕਰਤਾਰਪੁਰ ਲਾਇੰਸ ਕਲੱਬ ਵਲੋਂ ਆਯੋਜਿਤ ਕੀਤੇ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਸੋਨੀ ਨੇ ਕਿਹਾ ਕਿ ਇਸ ਸਬੰਧੀ ਮੁੱਢਲੀ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ ਅਤੇ ਜਲਦ ਹੀ ਇਨ੍ਹਾਂ ਸਕੂਲਾਂ ਇਸ ਪ੍ਰੋਜੈਕਟ ‘ਤੇ ਕੰਮ ਸ਼ੁਰੂ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵਾਧਾ ਕਰਨ ਤੋਂ ਇਲਾਵਾ, ਵਿਭਾਗ ਨੇ ਕੰਪਿਊਟਰ ਲੈਬ, ਲਾਇਬਰੇਰੀਆਂ, ਆਰ.ਓ ਸਿਸਟਮ ਦੇ ਨਾਲ-ਨਾਲ ਸਮਾਰਟ ਕਲਾਸਾਂ ਵੀ ਸਥਾਪਿਤ ਕੀਤੀਆਂ ਜਾਣਗੀਆਂ ਅਤੇ ਸਕੂਲਾਂ ਦੀਆਂ ਛੱਤਾਂ ‘ਤੇ ਸੋਲਰ ਪੈਨਲ ਲਗਾਏ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਰੇਸਨਲਾਈਜੇਸਨ ਨੀਤੀ ਛੇਤੀ ਹੀ ਪੂਰੀ ਕਰ ਦਿੱਤੀ ਜਾਵੇਗੀ ਅਤੇ ਜਿਸ ਨਾਲ ਕਿਸੇ ਵੀ ਸਰਕਾਰੀ ਸਕੂਲ ਵਿੱਚ ਅਧਿਆਪਕਾਂ ਦੀ ਕੋਈ ਵੀ ਕਮੀ ਨਹੀਂ ਰਹੇਗੀ।

ਉਹਨਾਂ ਨੇ ਕਿਹਾ ਕਿ ਇਹ ਨੀਤੀ  ਸਰਕਾਰੀ ਸਕੂਲਾਂ ਦੀ ਕਾਰਗੁਜਾਰੀ ਵਿੱਚ ਉਤਸ਼ਾਹੀ ਨਤੀਜੇ ਦੇਵੇਗੀ। ਉਥੇ ਹੀ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਰਾਜ ਬਣਾਉਣ ਵਿੱਚ ਸਹਾਇਤਾ ਕਰੇਗੀ।

ਉਹਨਾਂ ਨੇ ਲਾਇੰਸ ਕਲੱਬ ਵਲੋਂ ਅਧਿਆਪਕ ਦਿਵਸ ਮਨਾਉਣ ਦੇ ਮੌਕੇ ‘ਤੇ ਵੱਖ –ਵੱਖ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਅਤੇ ਕਾਲਜਾਂ ਦੇ 71 ਅਧਿਆਪਕਾਂ ਨੂੰ ਸਨਮਾਨਿਤ ਕਰਨ ਦੀ ਸ਼ਲਾਘਾ ਕੀਤੀ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਮਾਗਮ ਦੇਸ਼ ਦੇ ਸਾਬਕਾ ਰਾਸ਼ਟਰਪਤੀ  ਡਾ.ਐਸ.ਰਾਧਾ ਕ੍ਰਿਸ਼ਨਨ ਦੇ ਜਨਮ ਦਿਹਾੜੇ ਮੌਕੇ ਮਨਾਇਆ ਗਿਆ ਹੈ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਨੂੰ ਆਪਣੀ ਸਾਰੀ ਜਿੰਦਗੀ ਸਮਰਪਿਤ ਕੀਤੀ ਅਤੇ ਉਨ੍ਹਾਂ ਦੇ ਇਸ ਯੋਗਦਾਨ ਲਈ ਭਾਰਤ ਰਤਨ ਵੀ ਦਿੱਤਾ ਗਿਆ।

ਉਨ੍ਹਾਂ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਡਾ.ਰਾਧਾ ਕ੍ਰਿਸ਼ਨਨ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਮਾਜ ਵਿੱਚ ਸਿੱਖਿਆ ਦੇ ਪਸਾਰ ਲਈ ਪੂਰੀ ਦ੍ਰਿੜਤਾ ਤੇ ਸਮਰਪਣ ਭਾਵਨਾ ਨਾਲ ਯਤਨ ਕਰਨ।ਉਨ੍ਹਾਂ ਕਿਹਾ ਕਿ ਅਧਿਆਪਕ ਕੋਲ ਵਿਦਿਆਰਥੀਆਂ ਦੀ ਕਿਸਮਤ ਬਦਲਣ ਦੀ ਸ਼ਕਤੀ ਹੁੰਦੀ ਹੈ ਅਤੇ ਅਧਿਆਪਕਾਂ ਨੁੰ ਸਮਾਜ ਵਿੱਚ ਇਕ ਰੋਲ ਮਾਡਲ ਦੀ ਤਰ੍ਹਾਂ ਵਿਚਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅਧਿਆਪਕ ਕੇਵਲ ਬੱਚੇ ਦੀ ਸਿੱਖਿਆ ਵੱਲ ਹੀ ਨਹੀਂ ਸਗੋਂ ਉਸ ਦੀ ਸਖਸ਼ੀਅਤ ਦੇ ਮੁਕੰਮਲ ਵਿਕਾਸ ਵੱਲ ਵੀ ਧਿਆਨ ਦੇਣ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮਾਜ ਸੇਵਾ, ਦੇਸ਼ ਪ੍ਰਤੀ ਸਮਰਪਣ ਭਾਵਨਾ ਲਈ ਵੀ ਜਾਗਰੂਕ ਕੀਤਾ ਜਾਵੇ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਸਵ:ਮਾਸਟਰ ਗੁਰਬੰਤਾ ਸਿੰਘ ਨੂੰ ਸ਼ਰਧਾਜ਼ਲੀ ਭੇਂਟ ਕੀਤੀ ਅਤੇ ਉਨ੍ਹਾਂ ਨੂੰ ਇੱਕ ਸਹਾਨ ਸਮਾਜ ਸੁਧਾਰਕ, ਵਿਧਵਾਨ ਅਤੇ ਪੰਜਾਬ ਦੇ ਇੱਕ ਉੱਚੇ ਕੱਦ ਵਾਲੇ ਲੀਡਰ ਆਖਿਆ।

ਇਸ ਮੌਕੇ ‘ਤੇ ਕਰਤਾਰਪੁਰ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦਾ ਸਵਾਗਤ ਕੀਤਾ ਅਤੇ ਉਹਨਾਂ ਵਲੋਂ ਸਿੱਖਿਆ ਦੇ ਖੇਤਰ ਵਿੱਚ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕੀਤੀ।

Advt.
  ਇਹ ਵੀ ਪੜ੍ਹੋ:

 

Welcome to

Kartarpur Mail

error: Content is protected !!