Monday, September 17ਤੁਹਾਡੀ ਆਪਣੀ ਲੋਕਲ ਅਖ਼ਬਾਰ....

ਪਿੰਡ ਸਰਾਏ ਖਾਸ ਨੇ ਵਿਖਾਇਆ ਏਕਾ, ਰਵੀ ਕੁਮਾਰ ਨੂੰ ਜਿਲ੍ਹਾ ਪਰਿਸ਼ਦ ਚੋਣ ਲੜ੍ਹਨ ਦਾ ਸਮਰਥਨ! 

ਕਰਤਾਰਪੁਰ ਮੇਲ (ਸ਼ਿਵ ਕੁਮਾਰ ਰਾਜੂ) >> ਸਤੰਬਰ ਮਹੀਨੇ ‘ਚ ਹੋਣ ਜਾ ਰਹੀਆਂ ਬਲਾਕ ਸੰਮਤੀ ਅਤੇ ਜਿਲ੍ਹਾ ਪਰਿਸ਼ਦ ਦੀਆਂ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਹਨ.
ਪਿੰਡ ਸਰਾਏ ਖਾਸ ਤੋਂ ਸੀਨੀਅਰ ਯੂਥ ਕਾਂਗਰਸੀ ਆਗੂ ਅਤੇ ਬਲਾਕ ਸੰਮਤੀ ਮੈਂਬਰ ਰਵੀ ਕੁਮਾਰ ਨੇ ਜਿਲ੍ਹਾ ਪਰਿਸ਼ਦ ਦੀ ਚੋਣ ਲੜ੍ਹਨ ਦਾ ਮਨ ਬਣਾਇਆ ਹੈ ਅਤੇ ਇਸ ਬਾਰੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅਤੇ ਪਾਰਟੀ ਮੈਂਬਰਾਂ ਨਾਲ ਗੱਲਬਾਤ ਕਰਨ ਬਾਰੇ ਉਨ੍ਹਾਂ ਜਾਣਕਾਰੀ ਦਿੱਤੀ.
ਰਵੀ ਕੁਮਾਰ ਨੇ ਨਾਲ ਹੀ ਦਾਅਵਾ ਕੀਤਾ ਕਿ ਬਲਾਕ ਸੰਮਤੀ ਮੈਂਬਰ ਵਜੋਂ ਉਨ੍ਹਾਂ ਵੱਲੋਂ ਕੀਤੇ ਕੰਮਾਂ ਕਾਰਨ ਪਿੰਡ ਸਰਾਏ ਖਾਸ ਵੱਲੋਂ ਉਨ੍ਹਾਂ ਨੂੰ ਜਿਲ੍ਹਾ ਪਰਿਸ਼ਦ ਦੇ ਚੋਣ ਲੜ੍ਹਨ ਲਈ ਪੂਰਾ ਸਮਰਥਨ ਮਿਲ ਰਿਹਾ ਹੈ ਪਿੰਡ ਵਾਸੀਆਂ ਵੱਲੋਂ ਡੱਟ ਕੇ ਸਾਥ ਦੇਣ ਦਾ ਭਰੋਸਾ ਦਵਾਇਆ ਗਿਆ ਹੈ. 




Advt.
  ਇਹ ਵੀ ਪੜ੍ਹੋ:

 

Welcome to

Kartarpur Mail

error: Content is protected !!